ਰਾਜਸਥਾਨ ‘ਚ IAF ਦਾ ਮਿਗ-21 ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 2 ਦੀ ਮੌਤ


ਜੈਪੁਰ- ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਸੋਮਵਾਰ ਯਾਨੀ ਕਿ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਭਾਰਤੀ ਹਵਾਈ ਫ਼ੌਜ (IAF) ਦਾ ਇਕ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਹਾਦਸੇ ਵਿਚ ਘੱਟੋ-ਘੱਟ ਦੋ ਆਮ ਨਾਗਰਿਕਾਂ ਦੀ ਮੌਤ ਹੋ ਗਈ। ਹਾਲਾਂਕਿ ਜਹਾਜ਼ ਦੇ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਭਾਰਤੀ ਹਵਾਈ ਫ਼ੌਜ ਨੇ ਕਿਹਾ ਕਿ ਬਚਾਅ ਮੁਹਿੰਮ ਲਈ ਇਕ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਿਆ ਹੈ।

ਪੁਲਸ ਸੁਪਰਡੈਂਟ ਹਨੂੰਮਾਨਗੜ੍ਹ, ਸੁਧੀਰ ਚੌਧਰੀ ਮੁਤਾਬਕ ਹਾਦਸਾ ਬਹਿਲੋਲ ਨਗਰ ਵਿਚ ਵਾਪਰਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਮਿਗ-21 ਜਹਾਜ਼ ਦੇ ਘਰ ਉੱਪਰ ਹਾਦਸੇ ਦਾ ਸ਼ਿਕਾਰ ਹੋਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਜਹਾਜ਼ ਨੇ ਨਿਯਮਿਤ ਸਿਖਲਾਈ ਉਡਾਣ ਲਈ ਸੂਰਤਗੜ੍ਹ ਤੋਂ ਉਡਾਣ ਭਰੀ ਸੀ। ਭਾਰਤੀ ਹਵਾਈ ਫ਼ੌਜ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਓਧਰ ਜ਼ਿਲ੍ਹਾ ਕੁਲੈਕਟਰ ਰੁਕਮਣੀ ਰਿਆੜ ਨੇ ਦੱਸਿਆ ਕਿ ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ। ਇਹ ਜਹਾਜ਼ ਹਨੂੰਮਾਨਗੜ੍ਹ ਦੇ ਡਾਬਲੀ ਇਲਾਕੇ ਨੇੜੇ ਹਾਦਸੇ ਦਾ ਸ਼ਿਕਾਰ ਹੋਇਆ ਹੈ। ਇਸ ਤੋਂ ਪਹਿਲਾਂ ਜਨਵਰੀ ਵਿਚ ਦੋ ਲੜਾਕੂ ਜਹਾਜ਼ ਸੁਖੋਈ-30 ਅਤੇ ਇਕ ਮਿਰਾਜ਼ 2000 ਅਭਿਆਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਕ ਜਹਾਜ਼ ਮੱਧ ਪ੍ਰਦੇਸ਼ ਦੇ ਮੁਰੈਨਾ ‘ਚ ਜਦਕਿ ਦੂਜਾ ਰਾਜਸਥਾਨ ਦੇ ਭਰਤਪੁਰ ‘ਚ ਹਾਦਸੇ ਦਾ ਸ਼ਿਕਾਰ ਹੋਇਆ ਸੀ। ਜਿਸ ਵਿਚ ਪਾਇਲਟ ਦੀ ਜਾਨ ਚੱਲੀ ਗਈ ਸੀ।

Leave a Reply

Your email address will not be published. Required fields are marked *