ਲੁਧਿਆਣਾ ‘ਚ ਤਲਾਸ਼ੀ ਮੁਹਿੰਮ ਹੋਈ ਸ਼ੁਰੂ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ


ਲੁਧਿਆਣਾ : ਸੁਰੱਖਿਆ ਵਿਵਸਥਾ ਨੂੰ ਮੱਦੇਨਜ਼ਰ ਰੱਖਦਿਆਂ ਸੋਮਵਾਰ ਨੂੰ ਲੁਧਿਆਣਾ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਸ਼ੁਰੂਆਤ ਲੁਧਿਆਣਾ ਦੇ ਬੱਸ ਸਟੈਂਡ ਤੋਂ ਕੀਤੀ। ਲੁਧਿਆਣਾ ਦੇ ਬੱਸ ਸਟੈਂਡ ਤੇ ਲੁਧਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੈਂਕੜੇ ਮੁਲਾਜ਼ਮ ਮੌਜੂਦ ਸਨ। ਓਪੀਐਸ ਵਿਜਿਲ ਆਪਰੇਸ਼ਨ ਦੇ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਅਪਰਾਧੀ ਖਾਸਕਰ ਨਸ਼ਾ ਤਸਕਰਾਂ ਨੂੰ ਫੜਿਆ ਜਾਵੇਗਾ ‌। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਿੰਨ ਦਰਜਨ ਦੇ ਕਰੀਬ ਹਾਈਟੈੱਕ ਨਾਕਾਬੰਦੀਆਂ ਕੀਤੀਆਂ ਗਈਆਂ ਹਨ । ਅਪਰਾਧਕ ਵਿਅਕਤੀਆਂ ਦੇ ਮਨਾਂ ਵਿੱਚ ਡਰ ਪੈਦਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਬੱਸ ਸਟੈਂਡ ,ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

Leave a Reply

Your email address will not be published. Required fields are marked *