ਜਲੰਧਰ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਲਗਾਤਾਰ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੁਪਹਿਰ ਦੋ ਵਜੇ ਤੱਕ 35.05 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੇ ਜਿੱਤ ਲਈ ਆਪਣਾ ਜ਼ੋਰ ਲਗਾਇਆ ਹੋਇਆ ਹੈ। ਉਥੇ ਹੀ ਵੋਟਿੰਗ ਕੇਂਦਰਾਂ ‘ਤੇ ਲੋਕਾਂ ਦਾ ਉਤਸ਼ਾਹ ਘੱਟ ਵੇਖਣ ਨੂੰ ਮਿਲ ਰਿਹਾ ਹੈ। ਕਈ ਬੂਥ ਸੁੰਨੇ ਪਏ ਨਜ਼ਰ ਆ ਰਹੇ ਹਨ। ਉਥੇ ਹੀ ਕਈ ਬਜ਼ੁਰਗਾਂ ਅਤੇ ਦਿਵਿਆਂਗਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਇਸ ਦੇ ਨਾਲ ਹੀ ਜਿਹੜੇ ਲੋਕਾਂ ਨੇ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ, ਉਨ੍ਹਾਂ ਸਨਮਾਨਤ ਵੀ ਕੀਤਾ ਜਾ ਰਿਹਾ ਹੈ।
ਜਲੰਧਰ ਜ਼ਿਮਨੀ ਚੋਣ: ਵੋਟਿੰਗ ਕੇਂਦਰਾਂ ‘ਤੇ ਲੋਕਾਂ ਦਾ ਉਤਸ਼ਾਹ ਦਿਸਿਆ ਘੱਟ, ਸੁੰਨੇ ਨਜ਼ਰ ਆਏ ਬੂਥ
