ਚੰਡੀਗੜ੍ਹ : ਪੰਜਾਬ ਦੇ ਉਦਯੋਗਪਤੀਆਂ ਲਈ ਸੂਬਾ ਸਰਕਾਰ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਅਸੀਂ ਇਕ ਇਤਿਹਾਸਿਕ ਫ਼ੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇਕ ਵੱਡੀ ਰਾਹਤ ਮਿਲੇਗੀ ਅਤੇ ਪੰਜਾਬ ’ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਦੁਪਹਿਰ ਨੂੰ ਲਾਈਵ ਹੋ ਕੇ ਇਸ ਸੰਬੰਧੀ ਜਨਤਾ ਨਾਲ ਉਹ ਵੇਰਵੇ ਸਾਂਝੇ ਕਰਣਗੇ।
ਪੰਜਾਬ ਦੇ ਉਦਯੋਗਪਤੀਆਂ ਲਈ ਖ਼ੁਸ਼ਖਬਰੀ, ਵੱਡਾ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
