ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਆਉਣ ਵਾਲੀ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਰਾਹੀਂ ਦਿੱਤੀ ਗਈ ਹੈ।