ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਗੈਂਗਵਾਰ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ


ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪੈਂਦੇ ਪਿੰਡ ਪਿੱਪਲਾਂਵਾਲਾ ਵਿਖੇ ਇਕ ਜਿੰਮ ਦੇ ਸਾਹਮਣੇ ਹੋਈ ਗੈਂਗਵਾਰ ਦੌਰਾਨ ਦੋ ਧਿਰਾਂ ਵਿਚਾਲੇ ਆਹਮੋ-ਸਾਹਮਣੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ ਤਿੰਨ ਤੋਂ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਿੰਮ ਭਾਜਪਾ ਨੇਤਾ ਮਹਿੰਦਰ ਕੌਰ ਜੋਸ਼ ਦੇ ਬੇਟੇ ਕਰਮਜੀਤ ਸਿੰਘ ਬੱਬਲੂ ਜੋਸ਼ ਦਾ ਹੈ।

ਜ਼ਖ਼ਮੀਆਂ ਵਿਚੋਂ ਦੀ ਪਛਾਣ ਜਸਪ੍ਰੀਤ ਸਾਜਨ ਅਤੇ ਚੰਨਾ ਵਜੋਂ ਹੋਈ ਹੈ। ਇਸ ਦੌਰਾਨ ਜ਼ਖ਼ਮੀਂ ਹੋਏ ਸਾਜਨ ਨਾਮ ਦੇ ਵਿਅਕਤੀ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ ਅਤੇ ਉਸ ਦੇ ਸਿਰ ‘ਤੇ ਗੋਲੀ ਲੱਗੀ ਹੈ। ਮੌਕੇ ‘ਤੇ ਪੁਲਸ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਜੇ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਂਗਵਾਰ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਕ ਗੰਭੀਰ ਜ਼ਖ਼ਮੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਕਿ ਉਸ ਦੀ ਹਾਲਤ ਨੂੰ ਨਾਜ਼ੁਕ ਵੇਖਦਿਆਂ ਹੋਇਆਂ ਨਿੱਜੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *