ਲੁਧਿਆਣਾ- ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਹਨ੍ਹੇਰੀ ਚੱਲ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅਗਲੇ ਤਿੰਨ ਦਿਨ ਤੇਜ਼ ਹਵਾਵਾਂ, ਹਨ੍ਹੇਰੀ ਅਤੇ ਗਰਜ਼ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਐਤਵਾਰ ਦੇ ਮੁਕਾਬਲੇ ਅੱਜ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਪਿਛਲੇ ਹਫ਼ਤੇ ਤਾਪਮਾਨ ‘ਚ ਹੋਏ ਤੇਜ਼ ਵਾਧੇ ਤੋ ਬਾਅਦ ਇਸ ਹਫ਼ਤੇ ਪਾਰਾ ਘੱਟ ਰਹਿਣ ਦੀ ਸੰਭਾਵਨਾ ਹੈ।
ਵੱਡੇ ਦਰੱਖਤਾਂ ਤੇ ਕਮਜ਼ੋਰ ਇਮਾਰਤਾਂ ਨੇੜੇ ਨਾ ਰੁਕਣ ਲੋਕ
ਮੌਸਮ ਵਿਭਾਗ ਵੱਲੋ ਪੰਜਾਬ ਦੇ ਕੁੱਝ ਇਲਾਕਿਆਂ ਅਤੇ ਹਰਿਆਣਾ ‘ਚ ਕਈ ਥਾਂਈ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ ਕਿ ਹਵਾਵਾਂ ਚੱਲਣ ਦੌਰਾਨ ਲੋਕ ਵੱਡੇ ਦਰਖੱਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਨੇੜੇ ਨਾ ਰੁਕਣ ਕਿਉਂਕਿ ਇਸ ਨਾਲ ਨੁਕਸਾਨ ਹੋ ਸਕਦਾ ਹੈ।