Breaking : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਗਰੂਰ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਜਾਰੀ ਕੀਤੇ ਸੰਮਨ


ਸੰਗਰੂਰ : ਜ਼ਿਲ੍ਹਾ ਅਦਾਲਤ ਸੰਗਰੂਰ ਦੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਨੇ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤੇ ਹਨ। ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਨੇ ਸੰਗਰੂਰ ਦੀ ਅਦਾਲਤ ਵਿੱਚ ਮਲਿਕਾਅਰਜੁਨ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕਰਦੇ ਹੋਏ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਬਜਰੰਗ ਦਲ ਜਾਂ ਹੋਰ ਦੇਸ਼ ਵਿਰੋਧੀ ਸੰਗਠਨ ਜੋ ਸਮਾਜ ‘ਚ ਨਫਰਤ ਫੈਲਾਉਣ ਦਾ ਕੰਮ ਕਰਦੇ ਹਨ। ਇਨ੍ਹਾਂ ‘ਤੇ ਪਾਬੰਦੀ ਲਗਾਈ ਜਾਵੇ। ਇਸ ਦੇ ਵਿਰੋਧ ਵਿੱਚ ਹਿਤੇਸ਼ ਭਾਰਦਵਾਜ ਨੇ ਸੰਗਰੂਰ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸੀਨੀਅਰ ਡਵੀਜ਼ਨ ਜੱਜ ਰਮਨਦੀਪ ਕੌਰ ਨੇ ਇਸ ਮਾਮਲੇ ‘ਤੇ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ 2023 ਨੂੰ ਸੰਗਰੂਰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਜਲੰਧਰ ਜਿਮਨੀ ਚੋਣ ਦੀ ਜਿੱਤ ਦੀ ਖੁਸ਼ੀ ‘ਚ ਹਲਕਾ ਆਦਮਪੁਰ ਦੇ “ਆਪ” ਵਰਕਰਾਂ ਨੇ ਵੰਡੇ ਲੱਡੂ

ਇਹ ਜਾਣਕਾਰੀ ਹਿਤੇਸ਼ ਭਾਰਦਵਾਜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਸ਼ੁੱਕਰਵਾਰ ਨੂੰ ਸੰਮਨ ਜਾਰੀ ਕੀਤੇ ਸਨ।

Leave a Reply

Your email address will not be published. Required fields are marked *