ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ, ਜਿਸ ਦਾ ਐਲਾਨ ਉਹ ਖ਼ੁਦ ਲਾਈਵ ਹੋ ਕੇ ਕਰਨਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ।
ਇਸ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਿਤ ਇਕ ਵੱਡਾ ਫ਼ੈਸਲਾ ਲੈਣ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਫ਼ੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਉਹ ਖ਼ੁਦ ਲਾਈਵ ਹੋ ਕੇ ਲੋਕਾਂ ਨਾਲ ਸਾਂਝੇ ਕਰਨਗੇ।