ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਕੀਤੀਆਂ ਗਈਆਂ ਜਾਰੀ


ਚੰਡੀਗੜ੍ਹ/ਪ‌ਟਿਆਲਾ – ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋਵਾਟ ਲੋਡ ਤੱਕ ਲਈ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿੱਲੋਵਾਟ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।

2 ਤੋਂ 7 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪਏ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 7 ਤੋਂ 50 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ 6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ। ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ।

50 ਤੋਂ 100 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ ਹੋਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 100 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿੱਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ।

ਗੈਰ-ਰਿਹਾਇਸ਼ੀ ਖਪਤਕਾਰਾਂ ਲਈ 7 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ 500 ਯੂਨਿਟ ਤੱਕ ਦਰਾਂ ਪਹਿਲਾਂ ਵਾਲੀਆਂ ਰਹਿਣਗੀਆਂ ਪਰ ਫਿਕਸ ਚਾਰਜਿਜ਼ 45 ਤੋਂ ਵਧਾ ਕੇ 70 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 500 ਯੂਨਿਟ ਤੋਂ ਵੱਧ ਲਈ ਦਰਾਂ 7.29 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਹੋਣਗੀਆਂ। 7 ਤੋਂ 20 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ 500 ਯੂਨਿਟ ਤੱਕ ਦਰਾਂ ਪਹਿਲਾਂ ਵਾਲੀਆਂ ਰਹਿਣਗੀਆਂ ਪਰ ਫਿਕਸ ਚਾਰਜਿਜ਼ 70 ਰੁਪਏ ਦੀ ਥਾਂ 110 ਰੁਪਏ ਪ੍ਰਤੀ ਕਿਲੋਵਾਟ ਹੋਣਗੇ। 500 ਤੋਂ ਵੱਧ ਲਈ ਦਰ 7.29 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਹੋਵੇਗੀ। 20 ਤੋਂ 100 ਕਿੱਲੋਵਾਟ ਲਈ ਦਰ 6.35 ਰੁਪਏ ਤੋਂ ਵਧਾ ਕੇ 6.75 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ ਤੇ ਫਿਕਸ ਚਾਰਜਿਜ਼ 100 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 100 ਕਿੱਲੋਵਾਟ ਤੋਂ ਵੱਧ ਲੋਡ ਲਈ ਦਰ 6.55 ਰੁਪਏ ਤੋਂ ਵਧਾ ਕੇ 6.96 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ ਤੇ ਫਿਕਸ ਚਾਰਜਿਜ਼ 110 ਤੋਂ ਵਧਾ ਕੇ 140 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ। ਇਲੈਕਟ੍ਰਿਕ ਵਹੀਕਲ ਚਾਰਜਿਜ਼ ਸਟੇਸ਼ਨਾਂ ਲਈ ਦਰ 6.00 ਰੁਪਏ ਦੀ ਥਾਂ 6.20 ਰੁਪਏ ਪ੍ਰਤੀ ਯੂਨਿਟ ਹੋਵੇਗੀ ਤੇ ਫਿਕਸ ਚਾਰਜਿਜ਼ ਨਹੀਂ ਹੋਣਗੇ।

ਇੰਡਸਟਰੀ ਲਈ ਵੀ ਵਧੀਆਂ ਦਰਾਂ
ਇੰਡਸਟਰੀ ਲਈ ਛੋਟੇ ਉਦਯੋਗਾਂ ਵਿਚ 20 ਕਿੱਲੋਵਾਟ ਲੋਡ ਤੱਕ ਦਰ 5.37 ਦੀ ਥਾਂ 5.67 ਰੁਪਏ ਪ੍ਰਤੀ ਯੂਨਿਟ ਹੋਵੇਗੀ। ਮੀਡੀਅਮ ਸਪਲਾਈ ਵਿਚ 20 ਤੋਂ 100 ਕਿੱਲੋਵਾਟ ਲੋਡ ਵਰਗ ਲਈ ਦਰ 5.80 ਰੁਪਏ ਦੀ ਥਾਂ 6.10 ਰੁਪਏ ਪ੍ਰਤੀ ਯੂਨਿਟ ਹੋਵੇਗੀ ਤੇ ਫਿਕਸ ਚਾਰਜਿਜ਼ 120 ਦੀ ਥਾਂ 140 ਰੁਪਏ ਪ੍ਰਤੀ ਕਿੱਲੋਵਾਟ ਹੋਣਗੇ। ਵੱਡੇ ਉਦਯੋਗਾਂ ਲਈ 100 ਤੋਂ 1000 ਕਿੱਲੋਵਾਟ ਤੱਕ ਦਰ 6.05 ਰੁਪਏ ਦੀ ਥਾਂ 6.45 ਰੁਪਏ ਪ੍ਰਤੀ ਯੂਨਿਟ ਹੋਵੇਗੀ ਤੇ ਫਿਕਸ ਚਾਰਜਿਜ਼ 185 ਦੀ ਥਾਂ 210 ਰੁਪਏ ਪ੍ਰਤੀ ਕਿੱਲੋਵਾਟ ਹੋਣਗੇ। 1000 ਤੋਂ 2500 ਕਿਲੋਵਾਟ ਤੱਕ ਦਰ 6.15 ਦੀ ਥਾਂ 6.55 ਰੁਪਏ ਪ੍ਰਤੀ ਯੂਨਿਟ ਹੋਵੇਗੀ ਤੇ ਫਿਕਸ ਚਾਰਜਿਜ਼ 245 ਰੁਪਏ ਦੀ ਥਾਂ 275 ਰੁਪਏ ਪ੍ਰਤੀ ਕਿਲੋਵਾਟ ਹੋਣਗੇ। 2500 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ ਦਰ 6.40 ਰੁਪਏ ਦੀ ਥਾਂ 6.80 ਰੁਪਏ ਪ੍ਰਤੀ ਯੂਨਿਟ ਹੋਵੇਗੀ ਤੇ ਫਿਕਸ ਚਾਰਜਿਜ਼ 275 ਰੁਪਏ ਦੀ ਥਾਂ 315 ਰੁਪਏ ਪ੍ਰਤੀ ਕਿਲੋਵਾਟ ਹੋਣਗੇ।

Leave a Reply

Your email address will not be published. Required fields are marked *