ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ


ਕਪੂਰਥਲਾ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਰੀ ਨੇ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ 25 ਸਾਲਾਂ ਤੋਂ ਗਠਜੋੜ ਰਿਹਾ ਹੈ ਪਰ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਵੋਟਰਾਂ ਵਿਚ ਭਰੋਸੇਯੋਗਤਾ ਗੁਆ ਦਿੱਤੀ ਹੈ, ਜਿਵੇਂ ਕਿ ਹਾਲ ਹੀ ਵਿਚ ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਵੇਖਿਆ ਗਿਆ ਹੈ।

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ। ਪੁਰੀ ਨੇ ਹਾਲਾਂਕਿ ਕਿਹਾ ਕਿ ਜੇਕਰ ਕੁਝ ਚੰਗੇ ਅਕਾਲੀ ਆਗੂ ਜਾਂ ਪਿਛਲੇ ਸਮੇਂ ਵਿਚ ਅਕਾਲੀ ਦਲ ਛੱਡ ਚੁੱਕੇ ਲੋਕ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਵੱਖਰੀ ਗੱਲ ਹੈ।’’ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਾਰਗੁਜ਼ਾਰੀ 2014 ਤੋਂ ਦਾਲ ਡਿੱਗ ਰਹੀ ਹੈ, ਉਸ ਨੇ ਹੁਣ ਰੱਦ ਕੀਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ 2020 ਵਿਚ ਭਾਜਪਾ ਨਾਲੋਂ ਨਾਤਾ ਤੋੜ ਲਿਆ। ਪੁਰੀ ਰੇਲ ਕੋਚ ਫੈਕਟਰੀ (ਆਰ. ਸੀ. ਐੱਫ.) ਵਿਖੇ ‘ਰੋਜ਼ਗਾਰ ਮੇਲੇ’ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ‘ਮੁਫ਼ਤ ਦਿੱਤੇ ਗਏ ਤੋਹਫਿਆਂ’ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਨਹੀਂ ਮਿਲੇਗਾ ਕਿਉਂਕਿ ਸੂਬਾ ਪਹਿਲਾਂ ਹੀ ਬਹੁਤ ਜ਼ਿਆਦਾ ਕਰਜ਼ਾਈ ਹੈ।

ਕਰਨਾਟਕ ਵਿਚ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਹਾਰ ’ਤੇ ਮੰਤਰੀ ਨੇ ਕਿਹਾ ਕਿ ਪਾਰਟੀ ਦਾ ਵੋਟ ਸ਼ੇਅਰ 36 ਫ਼ੀਸਦੀ ਤੋਂ ਹੇਠਾਂ ਨਹੀਂ ਆਇਆ, ਉਹ ਕਿਸੇ ਹੋਰ ਕਾਰਨ ਕਰਕੇ ਚੋਣਾਂ ਹਾਰ ਗਈ ਹੈ ਅਤੇ ਉਹ ਇਸ ’ਤੇ ਵਿਚਾਰ ਕਰਕੇ ਗਲਤੀਆਂ ਨੂੰ ਸੁਧਾਰੇਗੀ। ਮੰਤਰੀ ਨੇ ਕੇਂਦਰ ਸਰਕਾਰ ਦੇ ਵਿਭਾਗਾਂ ਵਿਚ 210 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦੀ ਵੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *