ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀਜੀਆਈ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਨਿਮੋਨੀਆ ਕਾਰਨ ਪੀਜੀਆਈ ਵਿੱਚ ਦਾਖ਼ਲ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਸ਼ਮਸ਼ਾਨਘਾਟ ਮਨੀਮਾਜਰਾ ਵਿਖੇ ਕੀਤਾ ਜਾਵੇਗਾ।ਪਿਛਲੇ ਮਹੀਨੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਅਤੇ ਹੋਰ ਦਿੱਗਜ ਨੇਤਾਵਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।
ਗਿਆਨਚੰਦ ਗੁਪਤਾ ਨੇ ਵੀ ਦੁੱਖ ਪ੍ਰਗਟ ਕੀਤਾ
ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਵੀ ਸੰਸਦ ਮੈਂਬਰ ਕਟਾਰੀਆ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਗੁਪਤਾ ਨੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਰਾਜ ਮੰਤਰੀ, ਅੰਬਾਲਾ ਤੋਂ ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ ਸਾਡੇ ਸਾਰੇ ਵਰਕਰਾਂ ਅਤੇ ਭਾਜਪਾ ਸੰਗਠਨ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।