ਦਿਲਰਾਜ ਸਿੰਘ ਸਰਕਾਰੀਆ ਵਲੋਂ ਮਹਿਲਾ ਹਾਕੀ ਖਿਡਾਰਨ ਗੁਰਜੀਤ ਕੌਰ ਦੇ ਨਾਂਅ ‘ਤੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

stadium/nawanpunajab.com

ਅਜਨਾਲਾ, ਓਠੀਆਂ, 6 ਅਗਸਤ (ਦਲਜੀਤ ਸਿੰਘ)- ਟੋਕੀਓ ਉਲੰਪਿਕ ਖੇਡਾਂ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਦੀ ਤਰਫ਼ੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਨਾਂਅ ‘ਤੇ ਉਸ ਦੇ ਜੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਰੱਖਿਆ ਗਿਆ 9 ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰਜੀਤ ਕੌਰ ‘ਤੇ ਮਾਣ ਹੈ ਜਿਸ ਵਲੋਂ ਆਪਣੀ ਸ਼ਾਨਦਾਰ ਖੇਡ ਸਦਕਾ ਭਾਰਤੀ ਮਹਿਲਾ ਹਾਕੀ ਟੀਮ ਨੂੰ ਇਸ ਮੁਕਾਮ ‘ਤੇ ਪਹੁੰਚਾਇਆ ਹੈ | ਇਸ ਮੌਕੇ ਗੁਰਜੀਤ ਕੌਰ ਦੇ ਪਿਤਾ ਸਤਨਾਮ ਸਿੰਘ, ਸਰਪੰਚ ਦਿਲਬਾਗ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |

Leave a Reply

Your email address will not be published. Required fields are marked *