ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਸਿਡਨੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਦਾ ਆਯੋਜਨ ਵੱਡੇ ਪੱਧਰ ‘ਤੇ ਕੀਤਾ ਗਿਆ।ਸੀ। ਇਸ ਪ੍ਰੋਗਰਾਮ ਵਿਚ 20 ਹਜ਼ਾਰ ਦੇ ਕਰੀਬ ਲੋਕਾਂ ਨੇ ਹਿੱਸਾ ਲਿਆ। ਇਸ ਪਾਸੇ ਜਿੱਥੇ ਪੀ.ਐੱਮ. ਦਾ ਸਵਾਗਤ ਤੇ ਸੰਬੋਧਨ ਹੋ ਰਿਹਾ ਸੀ ਉੱਥੇ ਦੂਜੇ ਪਾਸੇ ਖਾਲਿਸਤਾਨੀ ਸਮਰਥਕ ਤੇ ਹਿੰਦੁਸਤਾਨੀ ਭਾਈਚਾਰੇ ਦੇ ਲੋਕ ਆਹਮੋ-ਸਾਹਮਣੇ ਸਨ। ਇਹ ਖਾਲਿਸਤਾਨੀ ਸਮਰਥਕ ਮੋਦੀ ਵਿਰੋਧੀ ਨਾਅਰੇ ਲਗਾ ਰਹੇ ਸਨ। ਜਦਕਿ ਭਾਰਤੀ ਭਾਈਚਾਰੇ ਦੇ ਲੋਕ ਮੋਦੀ-ਮੋਦੀ ਦੇ ਨਾਅਰ ਲਗਾ ਰਹੇ ਸਨ। ਇਸ ਸਬੰਧੀ ਕੁਝ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਇਹਨਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਖਾਲਿਸਤਾਨੀ ਸਮਰਥਕ ਅਤੇ ਭਾਰਤੀ ਭਾਈਚਾਰੇ ਦੇ ਲੋਕ ਆਹਮੋ-ਸਾਹਮਣੇ ਸਨ। ਜ਼ਿਕਰਯੋਗ ਹੈ ਕਿ ਖਾਲਿਸਤਾਨੀ ਸਮਰਥਕ ਸਿਡਨੀ ਵਿਚ 4 ਜੂਨ ਨੂੰ ਖਾਲਿਸਤਾਨੀ ਰੈਫਰੈਂਡਮ ਕਰਵਾਉਣ ਜਾ ਰਹੇ ਹਨ। ਉਹ ਮੋਦੀ ਦੇ ਦੌਰੇ ਨੂੰ ਇਸ ਪ੍ਰੋਗਰਾਮ ਦੀ ਸਫਲਤਾ ਦੀ ਰੁਕਾਵਟ ਮੰਨ ਰਹੇ ਹਨ। ਇਸੇ ਕਾਰਨ ਉਹ ਮੋਦੀ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ।