ਬਾਬਾ ਬਕਾਲਾ ਸਾਹਿਬ- 24 ਮਈ ਨੂੰ ਕਸਬਾ ਸਠਿਆਲਾ ਵਿਖੇ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਦੀ ਗੋਲੀਆਂ ਮਾਰਕੇ ਹੱਤਿਆ ਕਰਨ ਦੀ ਜ਼ਿੰਮੇਵਾਰੀ ਲੈਂਦਿਆਂ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੀ ਫੇਸਬੱਕ ਆਈ.ਡੀ. ਤੇ ਲਿਖਿਆ ਹੈ ਕਿ ਇਹ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ । ਉਸਨੇ ਕਿਹਾ ਹੈ ਕਿ ਨਿਊਜ਼ ਚੈਨਲ ਵਾਲੇ ਗਲਤ ਖ਼ਬਰ ਚਲਾ ਰਹੇ ਹਨ ਕਿ ਜਰਨੈਲ ਸਿੰਘ ਸਾਡੇ ਭਰਾ ਗੋਪੀ ਘਨਸ਼ਾਮਪੁਰੀਆ ਗਰੁੱਪ ਦਾ ਮੈਂਬਰ ਸੀ, ਇਹ ਬੰਦੇ ਦਾ ਸਾਡੇ ਨਾਲ ਕੋਈ ਲੈਣ ਦੇਣ ਨਹੀਂ ਸੀ, ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਖ ਰੱਖਦਾ ਸੀ ।
ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਗੋਲ਼ੀਆਂ ਲੱਗਣ ਕਾਰਣ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਹੋ ਗਈ।