ਲੁਧਿਆਣਾ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ 12ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਮਗਰੋਂ ਹੁਣ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ। ਬੋਰਡ ਵੱਲੋਂ 26 ਮਈ ਮਤਲਬ ਕਿ ਸ਼ੁੱਕਰਵਾਰ ਸਵੇਰੇ 11.30 ਵਜੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਇਸ ਦੀ ਜਾਣਕਾਰੀ ਦਿੱਤੀ। ਨਤੀਜੇ ਦੀ ਤਾਰੀਖ਼ ਦਾ ਐਲਾਨ ਹੁੰਦੇ ਹੀ ਵਿਦਿਆਰਥੀਆਂ ਦੀਆਂ ਧੜਕਣਾਂ ਵੱਧ ਗਈਆਂ ਹਨ ਅਤੇ ਹਰ ਕੋਈ ਬੇਸਬਰੀ ਨਾਲ ਨਤੀਜੇ ਦੀ ਉਡੀਕ ਕਰ ਰਿਹਾ ਹੈ।
ਬੱਚਿਆਂ ਦੇ ਨਾਲ ਹੀ ਮਾਪਿਆਂ ਨੂੰ ਵੀ ਨਤੀਜੇ ਦੀ ਉਡੀਕ ਹੈ। ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਅਧਿਕਾਰਿਤ ਵੈੱਬਸਾਈਟ ‘ਤੇ ਚੈੱਕ ਕਰ ਸਕਣਗੇ।