ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਕੇਂਦਰੀ ਖ਼ੁਫ਼ੀਆ ਏਜੰਸੀ ਦੇ ਆਧਾਰ ‘ਤੇ ਲਿਆ ਗਿਆ ਹੈ। ਕੇਂਦਰੀ ਖੁਫ਼ੀਆ ਏਜੰਸੀ ਆਈ. ਬੀ. ਦੇ ਰਿਪੋਰਟ ਦੇ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਿਚ ਸੀ. ਆਰ. ਪੀ. ਐੱਫ਼. ਦੇ ਜਵਾਨ ਤਾਇਨਾਤ ਰਹਿਣਗੇ। ਪੰਜਾਬ ਦੇ ਪਿਛਲੇ ਦਿਨਾਂ ਦੇ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ।