ਮੋਹਾਲੀ : ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਇੱਥੇ ਬਾਗਵਾਨੀ ਦਫ਼ਤਰ ਪੰਜਾਬ ਵਿਖੇ ਸਵੇਰੇ 7.30 ਵਜੇ ਅਚਨਚੇਤ ਛਾਪਾ ਮਾਰਿਆ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਇਸ ਦੇ ਨਾਲ ਹੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੋਹਾਲੀ ‘ਚ ਅਚਨਚੇਤ ਮਾਰਿਆ ਛਾਪਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
