ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰ ਲਿਆ ਹੈ। ਦੋਹਾਂ ਮੰਤਰੀਆਂ ਵਲੋਂ ਰਾਜਭਵਨ ਵਿਖੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ।
CM ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ
