ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਕ੍ਰਿਕਟਰ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਜਾਂ ਤਾਂ ਉਹ ਖ਼ੁਦ ਸਭ ਦੱਸ ਦੇਣ, ਨਹੀਂ ਤਾਂ ਉਹ ਕ੍ਰਿਕਟਰ ਨੂੰ ਜਨਤਾ ਦੇ ਸਾਹਮਣੇ ਲੈ ਆਉਣਗੇ। ਅੱਜ ਮੁੱਖ ਮੰਤਰੀ ਨੇ ਉਸ ਖਿਡਾਰੀ ਨੂੰ ਜਨਤਾ ਦੇ ਸਾਹਮਣੇ ਲੈ ਆਂਦਾ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਨਾਲ ਬੈਠੇ ਖਿਡਾਰੀ ਬਾਰੇ ਦੱਸਿਆ ਕਿ ਇਸ ਦਾ ਨਾਂ ਜਸਇੰਦਰ ਸਿੰਘ ਹੈ।