ਮੋਗਾ – ਮੋਗਾ ਵਿਖੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੋਗਾ ਦੇ ਬੱਸ ਸਟੈਂਡ ਦੇ ਅੰਦਰ ਕੰਧ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹਨ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਵੱਲੋਂ ਘੱਲੂਘਾਰਾ ਹਫ਼ਤੇ ਦੇ ਚੱਲਦਿਆਂ ਸੂਬੇ ਭਰ ‘ਚ ਸੁਰੱਖਿਆ ਵਧਾਈ ਗਈ ਹੈ ਤਾਂ ਜੋ ਕਿਸੇ ਵਿਅਕਤੀ ਵੱਲੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਨੇ ਕੀਤਾ ਜਾ ਸਕੇ ਪਰ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ।
ਮੋਗਾ ਦੇ ਬੱਸ ਸਟੈਂਡ ਅੰਦਰ ਲਿਖੇ ਮਿਲੇ ਖ਼ਾਲਿਸਤਾਨ ਪੱਖੀ ਨਾਅਰੇ
