ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਹਨ। ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਵਾਪਸ ਲੈ ਲਈਆਂ ਗਈਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ, ਅਤੇ ਉਹ ਪਿਛਲੇ ਪੰਜ ਸਾਲ ਤੋਂ ਕਾਰਜਾਰੀ ਜਥੇਦਾਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਸਨ।
ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
