ਚੰਡੀਗੜ੍ਹ : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ। ਪਹਿਲੇ ਦਿਨ ਚੰਡੀਗੜ੍ਹ ‘ਚ ਕਈ ਥਾਵਾਂ ‘ਤੇ ਟ੍ਰੈਫਿਕ ਵਿਵਸਥਾ ਵਿਗੜਦੀ ਨਜ਼ਰ ਆਈ। ਦਫ਼ਤਰ ਖੁੱਲ੍ਹਣ ਦਾ ਨਵਾਂ ਸਮਾਂ ਸਵੇਰੇ 9 ਵਜੇ ਅਤੇ ਬੰਦ ਹੋਣ ਦਾ ਸਮਾਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਮੁੱਖ ਦਫ਼ਤਰ ਚੰਡੀਗੜ੍ਹ ‘ਚ ਮੌਜੂਦ ਹਨ। ਪਹਿਲਾਂ ਦਫ਼ਤਰ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਸੀ।
ਪਹਿਲਾਂ ਦੇ ਸਮੇਂ ਮੁਤਾਬਕ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤਕ ਖੁੱਲ੍ਹਦੇ ਸਨ। ਇਹ ਨਿਯਮ 2 ਮਈ ਤੋਂ 15 ਜੁਲਾਈ ਤਕ ਲਾਗੂ ਸੀ। ਇਸ ਦੇ ਨਾਲ ਹੀ ਅੱਜ ਫਿਰ ਤੋਂ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਨਵਾਂ ਸਮਾਂ ਸਵੇਰੇ 9 ਵਜੇ ਤੋਂ ਸਵੇਰੇ 5 ਵਜੇ ਤਕ ਹੋਵੇਗਾ। ਜਾਣਕਾਰੀ ਮੁਤਾਬਕ ਸੀਐਮ ਮਾਨ ਦੀ ਸਰਕਾਰ ਨੇ ਬਿਜਲੀ ਬਚਾਉਣ ਲਈ ਇਹ ਫੈਸਲਾ ਲਿਆ ਹੈ।
ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਲੈਂਦਿਆਂ ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ ਪਾਵਰਕੌਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਤਰਫੋਂ ਦੁਪਹਿਰ 1.30 ਤੋਂ ਸ਼ਾਮ 5 ਵਜੇ ਤਕ ਬਿਜਲੀ ਦਾ ਪੀਕ ਲੋਡ ਹੋਣ ਦੀ ਗੱਲ ਕਹੀ ਗਈ ਸੀ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ 2 ਵਜੇ ਬੰਦ ਕਰ ਦਿੱਤੇ ਜਾਣ ‘ਤੇ ਇਸ ਨਾਲ ਬਿਜਲੀ ਦੇ ਪੀਕ ਲੋਡ ਨੂੰ 300 ਤੋਂ 350 ਮੈਗਾਵਾਟ ਤਕ ਘਟਾਉਣ ‘ਚ ਮਦਦ ਮਿਲਣ ਦੀ ਸੰਭਾਵਨਾ ਜਤਾਈ ਗਈ ਸੀ।