ਚੰਡੀਗੜ੍ਹ : ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ ਜਿੱਥੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।
ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਿਆ ਵੱਡਾ ਫੈਸਲਾ
