ਮਾਤਾ ਚਿੰਤਪੁਰਨੀ ਮੇਲੇ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ


ਹੁਸ਼ਿਆਰਪੁਰ- 17 ਤੋਂ 25 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਇਸ ਵਾਰ ਲਗਾਏ ਜਾਣ ਵਾਲੇ ਲੰਗਰਾਂ ਮੌਕੇ ਡੀ. ਜੇ. ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫ਼ੈਸਲਾ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਲਗਾਉਣ ਮੌਕੇ ਸਫ਼ਾਈ ਪ੍ਰਬੰਧ ਬਰਕਰਾਰ ਰੱਖਣੇ ਯਕੀਨੀ ਬਣਾਏ ਜਾਣ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਵਿਘਨ ਟ੍ਰੈਫਿਕ ਵਿਵਸਥਾ ਲਈ ਉਨ੍ਹਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਨਿਰਧਾਰਤ ਥਾਵਾਂ ’ਤੇ ਹੀ ਲੰਗਰ ਲਗਾਏ ਜਾਣ।

Leave a Reply

Your email address will not be published. Required fields are marked *