ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

holiday/nawanpunjab.com


ਮਾਲੇਰਕੋਟਲ : ਮਾਲੇਰਕੋਟਲਾ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ. ਸੀ. ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਇਸ ਛੁੱਟੀ ਦਾ ਐਲਾਨ ਮੁਹੱਰਮ ਦੇ ਕਰਕੇ ਕੀਤਾ ਗਿਆ ਹੈ। ਹੁਕਮ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਦਿਨ ਮਾਲੇਰਕੋਟਲਾ ਦੇ ਸਾਰੇ ਸਰਕਾਰੀ ਅਤੇ ਅਰਧਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ।

ਡੀ. ਸੀ. ਵਲੋਂ ਜਾਰੀ ਹੁਕਮਾਂ ਵਿਚ ਬਕਾਇਦਾ ਇਹ ਵੀ ਆਖਿਆ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡ ਸਕੂਲਾਂ ਅਤੇ ਕਾਲਜ ਆਦਿ ਵਿਚ ਲਾਗੂ ਨਹੀਂ ਹੋਣਗੇ ਜਿੱਥੇ ਇਮਿਤਾਨ ਚੱਲ ਰਹੇ ਹੋਣ।

Leave a Reply

Your email address will not be published. Required fields are marked *