ਚੰਡੀਗੜ੍ਹ : ਪੰਜਾਬ ‘ਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਦੇ ਕਾਰਨ ਬਹੁਤੇ ਜ਼ਿਲ੍ਹਿਆਂ ‘ਚ ਮੀਂਹ ਦੇ ਪਾਣੀ ਕਾਰਨ ਹੜ੍ਹ ਆ ਗਏ ਹਨ ਅਤੇ ਕਈ ਜ਼ਿਲ੍ਹਿਆਂ ‘ਚ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਬੁਰੀ ਤਰ੍ਹਾਂ ਮਾਰ ਕਰ ਰਿਹਾ ਹੈ।
ਇਸ ਦਰਮਿਆਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਕੈਬਨਿਟ ਮੀਟਿੰਗ 27 ਜੁਲਾਈ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਮੀਟਿੰਗ ਵੀਰਵਾਰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ‘ਚ ਰੁੱਝੇ ਹੋਏ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।