ਐਂਟਰਟੇਨਮੈਂਟ ਡੈਸਕ – ਬੁਲੰਦ ਗਾਇਕੀ ਦੇ ਬਾਬਾ ਬੋਹੜ ਸੁਰਿੰਦਰ ਛਿੰਦਾ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਸੁਰਿੰਦਰ ਛਿੰਦਾ ਦੇ ਦਿਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਨਾਲ-ਨਾਲ ਪੰਜਾਬੀ ਸੰਗੀਤ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੁਰਿੰਦਰ ਛਿੰਦਾ ਦੇ ਦੁਨੀਆ ਨੂੰ ਅਲਵਿਦਾ ਆਖ ਜਾਣ ਕਾਰਨ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ ਰਾਹੀਂ ਸ਼ਰਧਾਂਜਲੀ ਦਿੱਤੀ ਹੈ।
ਸੁਰਿੰਦਰ ਛਿੰਦਾ ਦੀ ਮੌਤ ‘ਤੇ ਭਗਵੰਤ ਮਾਨ ਦਾ ਟਵੀਟ, ਲਿਖਿਆ- ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਹੋ ਗਈ ਖ਼ਾਮੋਸ਼
