ਜਲੰਧਰ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਦੌਰਾ ਕੀਤਾ ਗਿਆ। ਸ਼ਾਹਕੋਟ, ਲੋਹੀਆਂ ਖ਼ਾਸ ਵਿਚ ਹੜ੍ਹਾਂ ਦੇ ਖ਼ੇਤਰਾਂ ਦਾ ਜਾਇਜ਼ਾ ਲੈਣ ਉਪਰੰਤ ਗਵਰਨਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਬੇਹੱਦ ਨੁਕਸਾਨ ਹੋਇਆ ਹੈ।
ਜਲੰਧਰ ਵਿਖੇ ਉਨ੍ਹਾਂ ਦੀ ਇਹ ਪਹਿਲੀ ਫੇਰੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਨਦੀਆਂ ਦਾ ਪਾਣੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਵੱਲੋਂ ਪੂਰਾ ਰਿਵੀਊ ਡਿਪਟੀ ਕਮਿਸ਼ਨਰ ਵੱਲੋਂ ਲੈ ਗਿਆ ਹੈ।