ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਖਾਲਸਾ ਏਡ ਦੇ ਦਫ਼ਤਰ ‘ਤੇ ਐੱਨ. ਆਈ. ਏ. ਦੇ ਛਾਪਿਆਂ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਖਾਲਸਾ ਏਡ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਹੈ ਅਤੇ ਦੇਸ਼-ਵਿਦੇਸ਼ ‘ਚ ਜਦੋਂ ਵੀ ਕੋਈ ਆਫ਼ਤ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਖਾਲਸਾ ਏਡ ਉੱਥੇ ਪਹੁੰਚਦੀ ਹੈ।
ਇਸ ਲਈ ਖਾਲਸਾ ਏਡ ਦੇ ਦਫ਼ਤਰ ‘ਤੇ ਐੱਨ. ਆਈ. ਏ. ਵੱਲੋਂ ਛਾਪੇਮਾਰੀ ਕਰਨਾ ਗਲਤ ਹੈ। ਉਨ੍ਹਾਂ ਵੱਲੋਂ ਬੀਤੇ ਦਿਨ ਦਿੱਲੀ ਦੇ ਸੰਸਦ ਭਵਨ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ।
ਦੱਸ ਦੇਈਏ ਕਿ ਐੱਨ. ਆਈ. ਏ. ਦੀ ਟੀਮ ਨੇ ਖਾਲਸਾ ਏਡ ਦੇ ਮੁੱਖ ਦਫ਼ਤਰ ਵਿਖੇ ਛਾਪੇਮਾਰੀ ਕਰਕੇ ਕਈ ਘੰਟੇ ਜਾਂਚ ਕੀਤੀ। ਇਸ ਦੌਰਾਨ ਐੱਨ. ਆਈ. ਏ. ਦੀ ਟੀਮ ਵੱਲੋਂ ਖਾਲਸਾ ਏਡ ਪੰਜਾਬ ਇਕਾਈ ਦੇ ਆਗੂ ਅਮਰਪ੍ਰੀਤ ਸਿੰਘ ਦੇ ਘਰ ‘ਚ ਵੀ ਛਾਪੇਮਾਰੀ ਕਰਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ।