ਜਲੰਧਰ- ਜਲੰਧਰ ਦੇ ਬੱਸ ਸਟੈਂਡ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇਥੇ ਖੜ੍ਹੀਆਂ ਕਈ ਸਰਕਾਰੀ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਬੱਸ ਸਟੈਂਡ ਦੇ ਡਿਪੂ ਨੰਬਰ ਦੋ ਵਿਚ ਖੜ੍ਹੀਆਂ ਕਈ ਬੱਸਾਂ ਨੂੰ ਅੱਜ ਅਚਾਨਕ ਅੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਉਤੇ ਅੱਗ ਲੱਗਣ ਦੀ ਸੂਚਨਾ ਤੁਰੰਤ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।
ਜਲੰਧਰ ਦੇ ਬੱਸ ਸਟੈਂਡ ‘ਚ ਸਰਕਾਰੀ ਬੱਸਾਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
