ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਤਾ ਬਹਾਲ ਕਰ ਦਿੱਤੀ ਗਈ ਹੈ। ਲੋਕ ਸਭਾ ਸਕੱਤਰੇਤ ਵਲੋਂ ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ 2 ਸਾਲ ਦੀ ਸਜ਼ਾ ਅਤੇ ਦੋਸ਼ਸਿੱਧੀ ਰੱਦ ਕਰ ਦਿੱਤੀ ਸੀ। ਰਾਹੁਲ 2019 ‘ਚ ਲੋਕ ਸਭਾ ਚੋਣਾਂ ‘ਚ ਕੇਰਲ ਦੇ ਵਾਇਨਾਡ ਤੋਂ ਚੋਣ ਜਿੱਤੇ ਸਨ। ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਨੂੰ 23 ਮਾਰਚ ਨੂੰ ਹੇਠਲੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। 134 ਦਿਨਾਂ ਬਾਅਦ ਇਸ ਮਾਮਲੇ ‘ਚ ਰਾਹੁਲ ਗਾਂਧੀ ਦੀ ਸਜ਼ਾ ‘ਤ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ।