ਆਜ਼ਾਦੀ ਦਿਹਾੜੇ ‘ਤੇ ਮੋਹਾਲੀ ਵਾਸੀਆਂ ਲਈ ਅਹਿਮ ਐਲਾਨ


ਮੋਹਾਲੀ : ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇੱਥੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਮੋਹਾਲੀ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਜਲਦੀ ਹੀ ਸਿਟੀ ਬੱਸ ਸ਼ਟਲ ਸਰਵਿਸ ਦਾ ਤੋਹਫ਼ਾ ਮਿਲਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਠੱਲ੍ਹ ਪਾ ਕੇ ਪੰਜਾਬੀਆਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਨਿਭਾਅ ਰਹੀ ਹੈ।

Leave a Reply

Your email address will not be published. Required fields are marked *