ਨੰਗਲ : ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਭਾਖੜਾ ਬੰਨ੍ਹ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ ਹੈ। ਅੱਜ ਬੀ. ਬੀ. ਐੱਮ. ਬੀ. ਪ੍ਰਬੰਧਨ ਵੱਲੋਂ ਭਾਖੜਾ ਬੰਨ੍ਹ ਦੇ ਫਲੱਡ ਗੇਟ 2 ਫੁੱਟ ਤੋਂ ਵਧਾ ਕੇ 4 ਫੁੱਟ ਤੱਕ ਖੋਲ੍ਹ ਦਿੱਤੇ ਗਏ ਅਤੇ ਭਾਖੜਾ ਬੰਨ੍ਹ ਤੋਂ ਨੰਗਲ ਬੰਨ੍ਹ ਲਈ ਜ਼ਿਆਦਾ ਪਾਣੀ ਛੱਡਣਾ ਵੀ ਸ਼ੁਰੂ ਕਰ ਦਿੱਤਾ ਹੈ।
ਸੋਮਵਾਰ ਸ਼ਾਮ 6 ਵਜੇ ਤੱਕ ਭਾਖੜਾ ਬੰਨ੍ਹ ਦੇ ਪਾਣੀ ਦਾ ਪੱਧਰ 1676.37 ਫੁੱਟ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ ਕਰੀਬ 3 ਫੁੱਟ ਤੋਂ ਜ਼ਿਆਦਾ ਹੈ। ਭਾਖੜਾ ਬੰਨ੍ਹ ਤੋਂ ਨੰਗਲ ਡੈਮ ਝੀਲ ਲਈ ਦੇਰ ਸ਼ਾਮ ਕਰੀਹ 56800 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।