ਨਵੀਂ ਦਿੱਲੀ : ਮਨੀਪੁਰ ‘ਚ ਜਾਤੀ ਹਿੰਸਾ ਦੀ ਜਾਂਚ ਲਈ ਬੁੱਧਵਾਰ ਨੂੰ ਵੱਖ-ਵੱਖ ਰੈਂਕਾਂ ਦੀਆਂ 29 ਮਹਿਲਾ ਅਧਿਕਾਰੀਆਂ ਸਮੇਤ 53 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸੀਬੀਆਈ ਜਾਂਚ ਦੇ ਤਹਿਤ ਸ਼ੁਰੂਆਤੀ ਮਾਮਲਿਆਂ ਵਿੱਚ ਦੋ ਮਹਿਲਾ ਡੀਆਈਜੀ ਰੈਂਕ ਦੇ ਅਧਿਕਾਰੀਆਂ ਸਮੇਤ 29 ਔਰਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਰਾਜ ਵਿੱਚ ਔਰਤਾਂ ਵਿਰੁੱਧ ਹਿੰਸਾ ਅਤੇ ਅੱਤਿਆਚਾਰਾਂ ਨੂੰ ਲੈ ਕੇ 65 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 11 ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਹੈ।