ਨਵੀਂ ਦਿੱਲੀ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਰੀ ਸਾਜ਼ਿਸ਼ ਉੱਤਰ ਪ੍ਰਦੇਸ਼ (ਯੂਪੀ) ਵਿਚ ਬੈਠ ਕੇ ਰਚੀ ਗਈ ਸੀ। ਇਹ ਪਹਿਲਾ ਵੱਡਾ ਖ਼ੁਲਾਸਾ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਯੂ. ਪੀ. ਦੇ ਅਯੁੱਧਿਆ ‘ਚ ਇਸ ਕਤਲ ਨੂੰ ਅੰਜਾਮ ਦੇਣ ਦੀ ਟਰੇਨਿੰਗ ਦਿੱਤੀ ਗਈ ਸੀ। ਇਸ ਦੇ ਲਈ ਇਹ ਸ਼ੂਟਰ ਅਯੁੱਧਿਆ ਵਿਚ ਇੱਕ ਬਦਮਾਸ਼ ਦੇ ਫਾਰਮ ਹਾਊਸ ਵਿਚ ਰੁਕੇ ਸਨ। ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਵੀ ਦਿੱਤੀ ਜਾਂਦੀ ਸੀ। ਅੱਜ ਸਿੱਧੂ ਮੂਸੇਵਾਲਾ ਕਤਲ ਕਾਂਡ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਯੂਪੀ ਕੁਨੈਕਸ਼ਨ ਦਾ ਵੱਡਾ ਖੁਲਾਸਾ ਕਈ ਤਸਵੀਰਾਂ ਤੋਂ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ‘ਚ ਵਰਤਿਆ ਗਿਆ ਆਧੁਨਿਕ ਹਥਿਆਰ ਤੁਸੀਂ ਪਹਿਲੀ ਵਾਰ ਦੇਖ ਸਕਦੇ ਹੋ।