ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜੱਥੇਬੰਦੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਮੰਨਣ ‘ਤੇ ਮੁੱਖ ਮੰਤਰੀ ਵਲੋਂ ਸਹਿਮਤੀ ਪ੍ਰਗਟਾਈ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਵੀ ਲਏ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ 31 ਅਗਸਤ ਤੱਕ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ।
ਆਗੂਆਂ ਨੇ ਦੱਸਿਆ ਕਿ ਵਫ਼ਦ ਨੇ ਹੜ੍ਹ ਪੀੜਤਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਰੱਖੀ, ਜਿਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸ਼ਰਤਾਂ ‘ਚ ਛੋਟ ਦਿੰਦੀ ਹੈ ਤਾਂ ਸੂਬਾ ਸਰਕਾਰ ਮੁਆਵਜ਼ਾ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਸਕਦੀ ਹੈ।
ਮੀਟਿੰਗ ‘ਚ ਮੌਜੂਦ ਇਖ ਸੀਨੀਅਰ ਅਧਿਕਾਰੀ ਨੇ ਕਿਸਾਨੀ ਮੰਗਾਂ ‘ਤੇ ਸਰਕਾਰ ਅਤੇ ਜੱਥੇਬੰਦੀਆਂ ਦਰਮਿਆਨ ਸਹਿਮਤੀ ਬਣ ਦੀ ਪੁਸ਼ਟੀ ਕੀਤੀ ਹੈ।