ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ ‘ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ


ਤਰਨਤਾਰਨ – ਤਰਨਤਾਰਨ ‘ਚ ਹੜ੍ਹ ਦਾ ਖ਼ਤਰਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਬਲਦੀਪ ਕੌਰ ਵਲੋਂ 9 ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ੇਮਕਰਨ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਹਾਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਬਣਾਉਣ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਤੀਵਾਲਾ ਵਿਖੇ ਪਾਣੀ ਖੜ੍ਹਾ ਹੋਣ ਕਰਕੇ ਮਿਤੀ 21 ਅਗਸਤ ਤੋਂ 23 ਅਗਸਤ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *