ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
Related Posts
ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ 5 ਮਾਰਚ ਨੂੰ
ਚੰਡੀਗੜ੍ਹ 1 ਮਾਰਚ: ਸਾਮਰਾਜੀ ਨਿੱਜੀਕਰਨ ਦੀ ਨੀਤੀ ਤਹਿਤ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰ ਰਹੀ…
Shooters Arrested: ਪੰਜਾਬ ਅਤੇ ਯੂਪੀ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਸ਼ੂਟਰ ਗ੍ਰਿਫ਼ਤਾਰ
ਚੰਡੀਗੜ੍ਹ,Shooters Arrested: ਪੰਜਾਬ ਪੁਲੀਸ ਨੇ ਉੱਤਰ ਪ੍ਰਦੇਸ਼ ਪੁਲੀਸ ਦੇ ਸਹਿਯੋਗ ਨਾਲ ਲਖਨਊ ਵਿੱਚ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ…
ਜੇਲ੍ਹ ਤੋਂ ਬਾਹਰ ਆਇਆ ਡੇਰਾਮੁਖੀ ਗੁਰਮੀਤ ਰਾਮ ਰਹੀਮ, 20 ਦਿਨਾਂ ਦੀ ਪੈਰੋਲ ਨੂੰ ਹਰਿਆਣਾ ਸਰਕਾਰ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਹਰਿਆਣਾ ਸਰਕਾਰ (Haryana Government) ਨੇ ਡੇਰਾ ਸੱਚਾ ਸੌਦਾ (Dera Sacha Sauda) ਦੇ ਮੁਖੀ ਗੁਰਮੀਤ ਸਿੰਘ ਦੀ 20 ਦਿਨਾਂ…