ਆਈਜ਼ੋਲ- ਮਿਜ਼ੋਰਮ ਦੇ ਸੈਰਾਂਗ ਇਲਾਕੇ ਕੋਲ ਬੁੱਧਵਾਰ ਯਾਨੀ ਕਿ ਅੱਜ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿ ਜਾਣ ਮਗਰੋਂ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ, ਕਿਉਂਕਿ ਘਟਨਾ ਦੇ ਸਮੇਂ ਉੱਥੇ 35-40 ਮਜ਼ਦੂਰ ਮੌਜੂਦ ਸਨ।
ਪੁਲਸ ਨੇ ਦੱਸਿਆ ਕਿ ਘਟਨਾ ਆਈਜ਼ੋਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ ‘ਤੇ ਸਵੇਰੇ ਲੱਗਭਗ 10 ਵਜੇ ਵਾਪਰੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਲਬੇ ਹੇਠੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਈ ਹੋਰ ਲਾਪਤਾ ਵੀ ਹਨ। ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।