ਜਲੰਧਰ – ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਕਾਰੋਬਾਰੀ ਭਾਈਵਾਲ ਕੁਦਰਤਦੀਪ ਸਿੰਘ ਨੂੰ ਮਨੀ ਲਾਂਡਰਿੰਗ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਅਗਲੀ ਸੁਣਵਾਈ 22 ਸਤਬੰਰ ਤੱਕ ਅੱਗੇ ਪਾ ਦਿੱਤੀ ਹੈ।
ਇਸ ਮਾਮਲੇ ’ਚ ਬੁੱਧਵਾਰ ਈ. ਡੀ. ਦੇ 2 ਸਹਾਇਕ ਡਾਇਰੈਕਟਰਾਂ ਦੀ ਗਵਾਹੀ ਦਰਜ ਕੀਤੀ ਗਈ ਹੈ। ਇਨ੍ਹਾਂ ਦੋਵਾਂ ਦੀ ਗਵਾਹੀ ਅਜੇ ਪੂਰੀ ਨਹੀਂ ਹੋ ਸਕੀ, ਕਿਉਂਕਿ ਕੁਝ ਦਸਤਾਵੇਜ਼ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਹੁਣ ਅਗਲੀ ਤਾਰੀਖ਼ ਨੂੰ ਇਨ੍ਹਾਂ ਦੀ ਗਵਾਹੀ ਦੋਬਾਰਾ ਹੋਵੇਗੀ।