ਅੰਮ੍ਰਿਤਸਰ: ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ ਨੇ ਲੋਕ ਇਨਸਾਫ਼ ਪਾਰਟੀ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ’ਚ ਸੋਨੇ ਦੀ ਕਹੀ ਭੇਟ ਕੀਤੀ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਸਾਰੇ ਸਾਥੀਆਂ ਨੇ ਕਿਸਾਨ ਅੰਦੋਲਨ ਦੇ ਸਮੇਂ ਫ਼ਤਹਿਗੜ੍ਹ ਸਾਹਿਬ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਸੋਨੇ ਦੀ ਕਹੀ ਤਿਆਰ ਕੀਤੀ ਸੀ ਜਿਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਬਜ਼ੁਰਗ ਪ੍ਰੀਤਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ ਜੋ ਪੁਲਿਸ ਦੇ ਤਸ਼ਦਦ ਦਾ ਸ਼ਿਕਾਰ ਹੋ ਗਿਆ, ਇਹ ਸਭ ਕੁਝ ਭਗਵੰਤ ਮਾਨ ਦੇ ਇਸ਼ਾਰਿਆਂ ’ਤੇ ਹੋਇਆ ਹੈ।
ਸਿਮਰਜੀਤ ਸਿੰਘ ਬੈਂਸ ਨੇ ਲੋਕ ਇਨਸਾਫ਼ ਪਾਰਟੀ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਭੇਟ ਕੀਤੀ ਸੋਨੇ ਦੀ ਕਹੀ
