ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਮੁੰਡੇ-ਕੁੜੀਆਂ ਦੇ ਹੋਸਟਲ ਲਈ 48.91 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ।
ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਅਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ।