ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।
ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਐਕਸ਼ਨ ‘ਚ ਪੰਜਾਬ ਸਰਕਾਰ, ਜਾਰੀ ਕੀਤੇ ਇਹ ਆਦੇਸ਼
