ਨਵੀਂ ਦਿੱਲੀ – ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਸਰਕਾਰ ਨੇ ਇਸ ਵਾਰ ਘਰੇਲੂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਨਹੀਂ ਸਗੋਂ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਨਵੀਂ ਦਿੱਲੀ ‘ਚ ਇੰਡੀਅਨ ਆਇਲ ਨੇ 19 ਕਿਲੋ ਦੇ ਗੈਰ ਸਬਸਿਡੀ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 158 ਰੁਪਏ ਘਟਾ ਦਿੱਤੀ ਹੈ।
ਦੱਸ ਦੇਈਏ ਕਿ ਘੱਟ ਕੀਤੀਆਂ ਕੀਮਤਾਂ ਅੱਜ ਤੋਂ ਯਾਨੀ 1 ਸਤੰਬਰ ਤੋਂ ਲਾਗੂ ਹੋ ਗਈਆਂ ਹਨ। ਨਵੀਂ ਦਿੱਲੀ ਵਿੱਚ ਇਸ ਸਿਲੰਡਰ ਦੀ ਕੀਮਤ 30 ਜੂਨ, 2021 ਤੋਂ ਬਾਅਦ ਸਭ ਤੋਂ ਘੱਟ ਦੱਸੀ ਜਾ ਰਹੀ ਹੈ। ਇਸ ਬਦਲਾਅ ਤੋਂ ਬਾਅਦ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ‘ਚ LPG ਸਿਲੰਡਰ ਦੀ ਕੀਮਤ 1522.50 ਰੁਪਏ ਹੋ ਗਈ ਹੈ, ਜੋ ਪਹਿਲਾਂ 1680.50 ਰੁਪਏ ਸੀ। ਇਸ ਤੋਂ ਪਹਿਲਾਂ ਇਸ ਵਾਧੇ ਨਾਲ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 4 ਜੁਲਾਈ ਨੂੰ 1780 ਰੁਪਏ ਤੱਕ ਪਹੁੰਚ ਗਈ ਸੀ।