ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ


ਅੰਮ੍ਰਿਤਸਰ – ਸੂਬੇ ਵਿਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਵਲੋਂ ਸਵਦੇਸ਼ ਦਰਸ਼ਨ 2.0 ਤਹਿਤ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਲਈ ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਨੂੰ ਚੁਣਿਆ ਹੈ, ਜਿਸ ਤਹਿਤ ਅੰਮ੍ਰਿਤਸਰ ਵਿਚ ਸੈਰ ਸਪਾਟੇ ਦੇ ਵਿਕਾਸ ਲਈ 70 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਡੀ. ਸੀ. ਅਮਿਤ ਤਲਵਾੜ ਵੱਲੋਂ ਐੱਲ. ਐੱਨ. ਟੀ. ਦੇ ਸਲਾਹਕਾਰਾਂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੇ ਨਾਲ ਸੈਰ ਸਪਾਟਾ ਅਤੇ ਹੋਟਲ ਸਨਅਤ ਨਾਲ ਜੁੜੇ ਪਤਵੰਤਿਆਂ ਨਾਲ ਮੀਟਿੰਗ ਕੀਤੀ ਗਈ। ਡੀ. ਸੀ. ਨੇ ਦੱਸਿਆ ਕਿ ਥੀਮ 2.0 ਤਹਿਤ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਪੁਰਾਣੀਆਂ ਗਲੀਆਂ ਦਾ ਸੁੰਦਰੀਕਰਨ, ਪੁਲਮੋਰਾਂ ਦਾ ਵਿਕਾਸ, ਵਿਰਾਸਤੀ ਦਰਵਾਜ਼ਿਆਂ ਅਤੇ ਅਟਾਰੀ ਸਰਹੱਦ ਦਾ ਵਿਕਾਸ ਕਰ ਕੇ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਹਨ।

ਸਰਕਾਰ ਦਾ ਮਕਸਦ ਹੈ ਕਿ ਅੰਮ੍ਰਿਤਸਰ ਆਉਣ ਵਾਲੇ ਸੈਲਾਨੀ ਇੱਥੇ ਘੱਟੋ-ਘੱਟ ਤਿੰਨ ਦਿਨ ਰੁਕਣ ਅਤੇ ਸੈਲਾਨੀ ਅੰਮ੍ਰਿਤਸਰ ਦੇ ਇਤਿਹਾਸਕ ਅਤੇ ਵਿਰਾਸਤੀ ਵਿਰਸੇ ਬਾਰੇ ਜਾਣਕਾਰੀ ਹਾਸਲ ਕਰ ਸਕਣ। ਜੇਕਰ ਅਜਿਹਾ ਹੁੰਦਾ ਹੈ ਤਾਂ ਇੱਥੋਂ ਦੇ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ।

Leave a Reply

Your email address will not be published. Required fields are marked *