ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ, 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਿਯੁਕਤੀ ਪੱਤਰ ਦੇ ਕੇ ਮੈਂ ਕੋਈ ਅਹਿਸਾਨ ਨਹੀਂ ਕਰ ਰਿਹਾਂ, ਸਗੋਂ ਮੁੱਖ ਮੰਤਰੀ ਹੋਣ ਦੇ ਨਾਤੇ ਇਹ ਮੇਰਾ ਫਰਜ਼ ਹੈ ਕਿ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦੇਵਾਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਇਹ ਅੰਕੜਾ 36 ਹਜ਼ਾਰ ਨੂੰ ਪਾਰ ਕਰ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਕੋਲ ਨੌਕਰੀਆਂ ਹੋਣਗੀਆਂ ਤਾਂ ਉਨ੍ਹਾਂ ਦਾ ਮਨ ਇੱਧਰ-ਉੱਧਰ ਨਹੀਂ ਭਟਕੇਗਾ ਅਤੇ ਉਹ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਪਹਿਲੀਆਂ ਅਤੇ ਆਖ਼ਰੀ ਨੌਕਰੀਆਂ ਨਹੀਂ ਹਨ, ਸਗੋਂ ਨੌਜਵਾਨ ਅੱਗੇ ਹੋਰ ਪੜ੍ਹਾਈ ਕਰਕੇ ਹੋਰ ਵੀ ਉੱਚੀਆਂ ਪੋਸਟਾਂ ‘ਤੇ ਪੁੱਜਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਸਰਕਾਰ 8 ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਨਾਲ ਯੂ. ਪੀ. ਐੱਸ. ਸੀ. ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਇੱਥੇ ਜਿਹੜਾ ਵੀ ਵਿਅਕਤੀ ਕੋਈ ਕੰਮਕਾਰ ਖੋਲ੍ਹੇਗਾ ਤਾਂ ਉਸ ਦੇ ਕੰਮ ‘ਚ ਬਰਕਤਾਂ ਹੀ ਪੈਣਗੀਆਂ ਅਤੇ ਕਦੇ ਉਸ ਨੂੰ ਘਾਟਾ ਨਹੀਂ ਪਵੇਗਾ।

Leave a Reply

Your email address will not be published. Required fields are marked *