ਲੁਧਿਆਣਾ ‘ਚ ਕਰੋੜਾਂ ਦੀ ਲੁੱਟ ਨੂੰ ਲੈ ਕੇ ਵੱਡੀ ਖ਼ਬਰ, DGP ਨੇ ਕੀਤਾ ਟਵੀਟ


ਲੁਧਿਆਣਾ – ਲੁਧਿਆਣਾ ਦੇ ਨਾਮੀ ਡਾਕਟਰ ਪਾਲ ਅਤੇ ਉਸ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਿਆਂ ਦੀ ਲੁੱਟ ਕਰਨ ਦਾ ਮਾਮਲਾ ਪੁਲਸ ਨੇ 5 ਦਿਨਾਂ ਅੰਦਰ ਸੁਲਝਾ ਲਿਆ ਹੈ। ਇਸ ਮਾਮਲੇ ‘ਚ 4 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3.5 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਇਸ ਸਬੰਧ ‘ਚ ਡੀ. ਜੀ. ਪੀ. ਪੰਜਾਬ ਨੇ ਟਵੀਟ ਕਰਕੇ ਲੁਧਿਆਣਾ ਪੁਲਸ ਨੂੰ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਲੁਧਿਆਣਾ ਪੁਲਸ ‘ਤੇ ਮਾਣ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਕਮਿਸ਼ਨਰ ਇਸ ਦਾ ਖ਼ੁਲਾਸਾ ਕਰ ਸਕਦੇ ਹਨ।

Leave a Reply

Your email address will not be published. Required fields are marked *