ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦਾ 5 ਹਜ਼ਾਰ, 637 ਕਰੋੜ ਰੁਪਏ ਦਾ ਬਕਾਇਆ ਜਾਰੀ ਨਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਗਈ ਹੈ। ਮੁੱਖ ਮੰਤਰੀ ਨੇ ਆਪਣੀ ਚਿੱਠੀ ‘ਚ ਰਾਜਪਾਲ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਕੇਂਦਰ ਵੱਲੋਂ ਪੰਜਾਬ ਨੂੰ ਇਹ ਫੰਡ ਦਿਵਾਇਆ ਜਾਵੇ। ਮੁੱਖ ਮੰਤਰੀ ਨੇ ਚਿੱਠੀ ‘ਚ ਰਾਜਪਾਲ ਨੂੰ ਇਹ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਚੁੱਕਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਪਾ ਰਹੇ ਹਨ। ਇਸ ਲਈ ਰਾਜਪਾਲ ਇਹ ਮਸਲਾ ਕੇਂਦਰ ਅੱਗੇ ਚੁੱਕਣ ਅਤੇ ਫੰਡ ਜਾਰੀ ਕਰਨ ਲਈ ਕਹਿਣ। ਦੱਸਣਯੋਗ ਹੈ ਕਿ ਰਾਜਪਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਮਾਨ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਪਹਿਲਾਂ ਵੀ ਕਈ ਚਿੱਠੀਆਂ ਰਾਜਪਾਲ ਨੂੰ ਲਿਖ ਚੁੱਕੇ ਹਨ ਅਤੇ ਇਹ ਉਨ੍ਹਾਂ ਵੱਲੋਂ ਲਿਖੀ ਗਈ 6ਵੀਂ ਚਿੱਠੀ ਹੈ, ਜਿਸ ‘ਚ ਉਨ੍ਹਾਂ ਨੇ ਪੰਜਾਬ ਦੇ ਫੰਡ ਕੇਂਦਰ ਤੋਂ ਦਿਵਾਉਣ ਦੀ ਗੱਲ ਕਹੀ ਹੈ।