ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦਾ ਤਿੱਖਾ ਜਵਾਬ ਦਿੱਤਾ ਹੈ, ਜਿਸ ਵਿਚ ਉਨ੍ਹਾਂ ਆਖਿਆ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਸਾਡੇ ਸੰਪਰਕ ਵਿਚ ਹਨ। ਅੱਜ ਮੁੱਖ ਮੰਤਰੀ ਨੇ ਆਖਿਆ ਕਿ ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਹੋ। ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ, ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ, ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ।
ਪ੍ਰਤਾਪ ਬਾਜਵਾ ਨੂੰ ਬੋਲੇ ਭਗਵੰਤ ਮਾਨ, ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਹੋਈ
